ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਅਭਿਆਸਆਯੋਜਨ
ਸਮਾਰੋਹ ਦਾ
ਲੁਧਿਆਣਾ 27 ਮਾਰਚ (ਖਾਲਸਾ)- ਸ਼੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ
ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਰੋਹ ਦਾ ਆਯੋਜਨ ਗੁਰਦੁਆਰਾ ਦੂਖ ਨਿਵਾਰਨ
ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ
ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ । ਗੁਰਬਾਣੀ
ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਭਾਈ ਜਗਜੀਤ ਸਿੰਘ, ਭਾਈ ਸੁਖਪ੍ਰੀਤ
ਸਿੰਘ ਅਮ੍ਰਿਤਸਰ, ਬੀਬੀ ਗਗਨਜੀਤ ਕੌਰ, ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ
। ਭਾਈ ਰਜਿੰਦਰ ਸਿੰਘ ਖਾਲਸਾ ਅਤੇ ਉਹਨਾਂ ਦੇ ਸਾਥੀਆਂ ਨੇ ਜਪੁਜੀ ਸਾਹਿਬ
ਵਿਦਵਾਨ ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਦੇ
ਵਿਦਿਆਰਥੀਆਂ ਨੇ ਮਿਲ ਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ
ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਪ੍ਰਸਿੱਧ ਕਥਾ ਵਾਚਕ ਗਿਆਨੀ ਕੁਲਵਿੰਦਰ
ਸਿੰਘ ਨੇ ਸ਼੍ਰੀ ਸੁਖਮਨੀ ਸਾਹਿਬ ਦੀ ਵਿਆਖਿਆ ਕਰਦਿਆਂ ਹੋਇਆਂ ਸੰਗਤਾਂ ਨੂੰ
ਗੁਰੂ ਸ਼ਬਦ ਨਾਲ ਜੁੜਨ ਦੀ ਅਪੀਲ ਕੀਤੀ । ਐਸ.ਜੀ.ਪੀ.ਸੀ. ਧਰਮ ਪ੍ਰਚਾਰ
ਕਮੇਟੀ ਦੋਆਬਾ ਜੋਨ ਦੇ ਸਰਪ੍ਰਸਤ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ
ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕਰਦਿਆਂ
ਹੋਇਆਂ ਕਿਹਾ ਕਿ ਇਸ ਸਮੇਂ ਸੱਭ ਤੋਂ ਵੱਡੀ ਚੁਣੌਤੀ ਨੌਜ਼ਵਾਨ ਪੀੜ੍ਹੀ ਨੂੰ
ਬਾਣੀ ਅਤੇ ਬਾਣੇ ਦੇ ਨਾਲ ਜੋੜਨ ਦੀ ਹੈ । ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ
ਇਹ ਯਤਨ ਕਰਨੇ ਚਾਹੀਦੇ ਹਨ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ
ਕਰਵਾਇਆ ਜਾਵੇ । ਉਹਨਾਂ ਦੱਸਿਆ ਕਿ ਐਸ.ਜੀ.ਪੀ.ਸੀ. ਧਰਮ ਪ੍ਰਚਾਰ
ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਕੰਮ ਕੀਤਾ ਜਾ ਰਿਹਾ ਹੈ ।
ਜੋ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਫਿਰ ਧਾਰਮਿਕ ਸੰਸਥਾ ਗੁਰਮਤਿ ਸਮਾਰੋਹ
ਦਾ ਜਾਂ ਫਿਰ ਰਾਗੀ ਢਾਡੀ ਦਰਬਾਰ ਦਾ ਆਯੋਜਨ ਕਰਨਾ ਚਾਹੁੰਦੀ ਹੈ, ਇਸਦੇ
ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ ।


No comments
Post a Comment