*ਸੁੰਦਰ ਸ੍ਰੀ ਦਰਬਾਰ ਸਾਹਿਬ ਦੀ ਇਮਾਰਤ ਨੂੰ ਅੱਜ ਜੈਕਾਰਿਆਂ ਦੀ ਗੂੰਜ ਵਿਚ ਸੰਗਤ ਅਰਪਣ ਕੀਤਾ ਗਿਆ*
*ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਸੰਗਤ ਅਰਪਣ*
ਲੁਧਿਆਣਾ 9 ਅਪ੍ਰੈਲ (ਹਰਜੀਤ ਸਿੰਘ ਖਾਲਸਾ) ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਨਵੇਂ ਬਣੇ ਸੁੰਦਰ ਸ੍ਰੀ ਦਰਬਾਰ ਸਾਹਿਬ ਦੀ ਇਮਾਰਤ ਨੂੰ ਅੱਜ ਜੈਕਾਰਿਆਂ ਦੀ ਗੂੰਜ ਵਿਚ ਸੰਗਤ ਅਰਪਣ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੋਲਦਿਆਂ ਕਿਹਾ ਕਿ ਸੰਗਤਾਂ ਨੇ ਤਨ, ਮਨ ਤੇ ਧਨ ਦੀ ਸੇਵਾ ਨਾਲ ਸੁੰਦਰ ਇਮਾਰਤ ਦਾ ਨਿਰਮਾਣ ਕਰਕੇ ਕਿਰਤ ਕਮਾਈ ਸਫਲ ਕੀਤੀ ਹੈ। ਉਨ੍ਹਾਂ ਸੰਗਤਾਂ ਅਤੇ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਭਾਈ ਨਿਗਾਹੀਆਂ ਸਿੰਘ ਜੀ ਦੀ ਫੋਟੋ ਸ੍ਰੀ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਲਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰਦੁਆਰਾ ਸਿੱਖ ਧਰਮ ਦੀ ਵੱਡੀ ਸੰਸਥਾ ਹੈ, ਜਿਥੇ ਆ ਕੇ ਸਾਨੂੰ ਸੋਝੀ ਸਮਝ ਅਤੇ ਗੁਰੂ ਦੀ ਮਤਿ ਮਿਲਦੀ ਹੈ। ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬਗਿਆਨੀ ਜਗਤਾਰ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਚਰਨ ਸਿੰਘ ਆਲਮਗੀਰ , ਹਰਪਾਲ ਸਿੰਘ ਜੱਲ੍ਹਾ ਅਤੇ ਬਾਬਾ ਹਰਭਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਭਾਈ ਸਰਬਜੀਤ ਸਿੰਘ ਢੋਟੀਆ ਨੇ ਨਿਭਾਈ। ਸਮਾਗਮ 'ਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਚੌਹਾਨ, ਜਗਜੀਤ ਸਿੰਘ ਤਲਵੰਡੀ, ਅਮਰਜੀਤ ਸਿੰਘ ਚਾਵਲਾ, ਪ੍ਰਿਤਪਾਲ ਸਿੰਘ ਪਾਲੀ, ਬੀਬੀ ਸੁਖਵਿੰਦਰ ਕੌਰ, ਕੰਵਲਇੰਦਰ ਸਿੰਘ ਠੇਕੇਦਾਰ,. ਕੇਵਲ ਸਿੰਘ ਬਾਦਲ ਤੇ ਗੁਰਚਰਨ ਸਿੰਘ ਗਰੇਵਾਲ, ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ, ਪਰਮਜੀਤ ਸਿੰਘ ਸਰੋਆ, ਦਰਸ਼ਨ ਸਿੰਘ, ਜਗਬੀਰ ਸਿੰਘ ਸੋਖੀ, ਗੁਰਦੀਪ ਸਿੰਘ, ਹਰਭਜਨ ਸਿੰਘ ਡੰਗ, ਗੁਰਿੰਦਰਪਾਲ ਸਿੰਘ ਪੱਪੂ, ਇੰਦਰਜੀਤ ਸਿੰਘ ਗੋਲਾ,ਅਜੀਤ ਸਿੰਘ ਹੀਰਾ,ਗੁਰਮੇਲ ਸਿੰਘ ਸੰਗੋਵਾਲ,ਹਰਪਾਲ ਸਿੰਘ ਖਾਲਸਾ, ਗੁਰਸੇਵਕ ਸਿੰਘ,. ਕਰਨੈਲ ਸਿੰਘ ਮੈਨੇਜਰ, ਅਜਵਿੰਦਰ ਸਿੰਘ ਰਾੜਾ ਸਾਹਿਬ, ਗੁਰਦੀਪ ਸਿੰਘ, ਗੁਰਮੀਤ ਸਿੰਘ, ਭੁਪਿੰਦਰ ਸਿੰਘ ਨਾਗੋਕੇ,. ਗੁਰਾ ਸਿੰਘ,. ਦਿਲਬਾਗ ਸਿੰਘ ਫਗਵਾੜਾ, ਕੰਵਲਜੀਤ ਸਿੰਘ ਰਾਏਕੋਟ,. ਰਜਿੰਦਰ ਸਿੰਘ ਟਿਵਾਣਾ, ਭਾਈ ਪ੍ਰਣਾਮ ਸਿੰਘ, ਰੇਸ਼ਮ ਸਿੰਘ ,. ਦਰਸ਼ਨ ਸਿੰਘ , ਭਾਈ ਬਲਵਿੰਦਰ ਸਿੰਘ, ਨਰਿੰਦਰ ਸਿੰਘ ਸੋਹਲ, ਗੁਰਚਰਨ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ, ਤਲਵਿੰਦਰ ਸਿੰਘ, ਅਜੈਪਾਲ ਸਿੰਘ ਗਰੇਵਾਲ,. ਹਰਮਿੰਦਰ ਸਿੰਘ ਗਿਆਸਪੁਰਾ ਤੇ ਸਮੁੱਚੀ ਪੰਚਾਇਤ ਆਲਮਗੀਰਸਾਹਿਬ ਆਦਿ ਮੌਜੂਦ ਸਨ। ਸਮਾਗਮ ਦੀ ਸਮਾਪਤੀ ਮੌਕੇ ਬਾਬਾ ਇੰਦਰ ਸਿੰਘ, ਬਾਬਾ ਸੁਬੇਗ ਸਿੰਘ, ਜਥੇਦਾਰ ਸੁੱਖਾ ਸਿੰਘ ਭੂਰੀ ਵਾਲੇ, ਬਾਬਾ ਦਰਸ਼ਨ ਸਿੰਘ,. ਕੁਲਵੰਤ ਸਿੰਘ, ਦਰਸ਼ਨ ਸਿੰਘ ਬੁਢਲਾਡਾ,. ਕਾਲਾ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਜਸਵੰਤ ਸਿੰਘ ਨਾਨਕਸਰ ਵਾਲੇ, ਬਾਬਾ ਗੁਰਦੀਪ ਸਿੰਘ, ਗਿਆਨੀ ਅਮੀਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।


No comments
Post a Comment