ਵਿਧਾਨ ਸਭਾ ਹਲਕਾ ਪੱਛਮੀ ਅੰਦਰ ਗਰੇਵਾਲ ਦੇ ਹੱਕ 'ਚ ਵੱਡੀਆਂ ਮੀਟਿੰਗਾਂ ਆਯੋਜਿਤ
ਲੁਧਿਆਣਾ-14-ਫਰਵਰੀ ( ਹਰਜੀਤ ਸਿੰਘ ਖਾਲਸਾ)ਵਿਧਾਨ ਸਭਾ ਹਲਕਾ ਲਧਿਆਣਾ ਪੱਛਮੀ ਤੋ ਚੌਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੌਣ ਪ੍ਰਚਾਰ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਅਤੇ ਉਨ੍ਹਾਂ ਨੂੰ ਭਾਰੀ ਬਹੂਮਤ ਨਾਲ ਜਿੱਤਾਉਣ ਲਈ ਲੁਧਿਆਣਾ ਕਿਸਾਨ ਸੰਘਰਸ਼ ਮੋਰਚੇ ਦੇ ਪ੍ਰਮੁੱਖ ਆਗੂ ਤੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਆਪਣੇ ਸਾਥੀਆਂ ਸਮੇਤ ਪੂਰੀ ਤਨਦੇਹੀ ਨਾਲ ਚੌਣ ਪ੍ਰਚਾਰ ਮੁਹਿੰਮ ਵਿੱਚ ਜੁੱਟ ਗਏ ਹਨ। ਜਿਸ ਸਦਕਾ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਦੀ ਸਥਿਤੀ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਬੀਤੀ ਸ਼ਾਮ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ ਸੀ ਵਿਖੇ ਸਥਿਤ ਸ.ਸਤਨਾਮ ਸਿੰਘ ਦੇ ਗ੍ਰਹਿ ਵਿਖੇ ਅਤੇ ਅਰਵਿੰਦਰ ਸਿੰਘ ਲਵਲੀ(ਟਾਇਲਾਂ ਵਾਲੇ) ਦੇ ਪੰਜਾਬ ਮਾਤਾ ਨਗਰ ਵਿਖੇ ਸਥਿਤ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿੱਚ ਵੱਡੀਆਂ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ। ਦੋਵੇਂ ਭਰਵੀਆਂ ਮੀਟਿੰਗਾਂ ਅੰਦਰ ਇੱਕਤਰ ਹੋਏ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਨਿਮਾਣਾ ਨੇ ਕਿਹਾ ਕਿ ਹਮੇਸ਼ਾਂ ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਕਰਨ ਅਤੇ ਪੰਜਾਬ ਨੂੰ ਹਰ ਪੱਖੋ ਖੁਸ਼ਹਾਲ ਬਣਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਵੇਂ ਇਤਿਹਾਸ ਦੀ ਸਿਰਜਣਾ ਕਰੇਗੀ ਅਤੇ ਮੁੜ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕਾਇਮ ਹੋਵੇਗੀ।ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕੀ ਉਹ ਭਾਰੀ ਬਹੁਮਤ ਨਾਲ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਅਕਾਲੀ+ਬਸਪਾ ਗਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹਮਤ ਨਾਲ ਜਿੱਤਾਉਣ ਤਾਂ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਰਾਜ ਬਣਾਇਆ ਜਾ ਸਕੇ।ਇਸ ਸਮੇਂ ਹੋਰਨ ਤੋ ਇਲਾਵਾ ਨਰਿੰਦਰ ਸਿੰਘ ਵਿੰਕਲ,ਹਰਬੰਸ ਸਿੰਘ, ਪ੍ਰੋ. ਕੰਵਲਜੀਤ ਸਿੰਘ, ਪ੍ਰਧਾਨ ਤਰਨਜੋਤ ਸਿੰਘ,ਗੁਰਵਿੰਦਰਪਾਲ ਸਿੰਘ ਲਵਲੀ,ਸਤਿੰਦਰ ਪਾਲ ਸਿੰਘ ਮਿੰਟੂ,ਇੰਦਰਜੀਤ ਸਿੰਘ, ਰਾਜਦੀਪ ਸਿੰਘ, ਕੇਵਲ ਸਿੰਘ, ਭੁਪਿੰਦਰ ਸਿੰਘ,ਸਤਿੰਦਰ ਸਿੰਘ,ਦਿਲਪ੍ਰੀਤ ਸਿੰਘ,ਸ਼ੈਂਕੀ ਬੇਦੀ ਐਡਵੋਕੇਟ ਸਿਮਰਨੁ ਪਾਲ ਸਿੰਘ,ਜਸਬੀਰ ਸਿੰਘ ਗਿੱਲ, ਕੈਪਟਨ ਕੁਲਵੰਤ ਸਿੰਘ ਹਾਜ਼ਰ ਸਨ।

No comments
Post a Comment