ਰਾਜੀਵ ਕੁਮਾਰ ਲਵਲੀ ਦਾ ਚੋਣ ਪ੍ਰਚਾਰ ਭਖਦਾ ਜਾ ਰਿਹਾ
ਲੁਧਿਆਣਾ-09-ਫਰਵਰੀ(ਹਰਜੀਤ ਸਿੰਘ ਖਾਲਸਾ)ਸੰਯੁਕਤ ਸਮਾਜ ਮੋਰਚਾ ਦੇ ਹਲਕਾ ਗਿੱਲ ਤੋਂ ਉਮੀਦਵਾਰ ਰਾਜੀਵ ਕੁਮਾਰ ਲਵਲੀ ਦਾ ਚੋਣ ਪ੍ਰਚਾਰ ਭਖਦਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਅੱਜ ਪਿੰਡਾਂ ਜੜਤੋਲੀ, ਸ਼ੰਕਰ ਤੇ ਕਿੱਲਾ ਰਾਏਪੁਰ ਵਿਖੇ ਪਬਲਿਕ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ ਮਹਿਲਾਵਾਂ, ਬਜ਼ੁਰਗਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ ਅਤੇ ਨਾ ਸਿਰਫ ਇਨ੍ਹਾਂ ਪਿੰਡਾਂ, ਬਲਕਿ ਪੂਰੇ ਗਿੱਲ ਵਿਧਾਨ ਸਭਾ ਹਲਕੇ ਵਿੱਚ ਉਨ੍ਹਾਂ ਦੇ ਹੱਕ ਵਿੱਚ ਡਟ ਕੇ ਚੋਣ ਪ੍ਰਚਾਰ ਕਰਨ ਤੇ ਜਿਤਾਉਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਅਤੇ ਲਾਰਿਆਂ ਤੋਂ ਤੰਗ ਲੋਕਾਂ ਨੇ ਹੁਣ ਸੰਯੁਕਤ ਸਮਾਜ ਮੋਰਚਾ ਦੇ ਹੱਕ ਚ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ ਅਤੇ ਲੋਕਾਂ ਚ ਦਿਖ ਰਿਹਾ ਭਾਰੀ ਉਤਸਾਹ ਇਸ ਗੱਲ ਦਾ ਸਬੂਤ ਹੈ। ਰਾਜੀਵ ਕੁਮਾਰ ਲਵਲੀ ਨੇ ਲੋਕਾਂ ਨੂੰ 20 ਫਰਵਰੀ ਨੂੰ ਘੜੇ ਦੇ ਚੋਣ ਨਿਸ਼ਾਨ ਦਾ ਬਟਨ ਦਬਾ ਕੇ ਸੰਯੁਕਤ ਸਮਾਜ ਮੋਰਚਾ ਦੀ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਲੋਕਾਂ ਨੇ ਪ੍ਰਣ ਲਿਆ ਕਿ ਉਹ ਰਾਜੀਵ ਕੁਮਾਰ ਲਵਲੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਚ ਭੇਜਣਗੇ, ਤਾਂ ਜੋ ਗਿੱਲ ਵਿਧਾਨ ਸਭਾ ਹਲਕੇ ਨੂੰ ਪੰਜਾਬ ਵਿੱਚ ਨੰਬਰ ਇਕ ਤੇ ਲਿਜਾਇਆ ਜਾ ਸਕੇ। ਮੀਟਿੰਗਾਂ ਦੌਰਾਨ ਹੋਰਨਾਂ ਤੋਂ ਇਲਾਵਾ ਗੁਲਜ਼ਾਰ ਸਿੰਘ, ਅਮਰੀਕ ਸਿੰਘ, ਹਰਨੇਕ ਸਿੰਘ ਗੁੱਜਰਵਾਲ, ਰਾਜਬੀਰ ਸਿੰਘ ਕਿਲਾ ਰਾਏਪੁਰ ਵੀ ਮੌਜੂਦ ਰਹੇ।

No comments
Post a Comment