BREAKING NEWS
latest

728x90

468x60

ਸਿੱਧੂ ਦੇ ਹੱਕ ਵਿਚ ਸੰਭਾਲੀ ਚੋਣ ਮਹਿਲਾ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਘਰ-ਘਰ ਕੀਤਾ ਚੋਣ ਪ੍ਰਚਾਰ.

 ਐਡਵੋਕੇਟ ਬਿਕਰਮ ਸਿੰਘ ਸਿੱਧੂ ਦੀ ਧਰਮਪਤਨੀ ਗੁਰਵਿੰਦਰ ਕੌਰ ਸਿੱਧੂ ਨੇ ਸੰਭਾਲੀ ਮਹਿਲਾ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਘਰ-ਘਰ ਕੀਤਾ ਚੋਣ ਪ੍ਰਚਾਰ. 


ਲੁਧਿਆਣਾ-11-ਫਰਵਰੀ(ਹਰਜੀਤ ਸਿੰਘ ਖਾਲਸਾ) ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਭਾਜਪਾ ਹੀ ਇੱਕੋ ਇੱਕ ਵਿਕਲਪ ਹੈ।  ਇਸ ਲਈ ਇਸ ਵਾਰ ਪੰਜਾਬ ਦੇ ਲੋਕਾਂ ਨੂੰ ਭਾਜਪਾ ਨੂੰ ਵੋਟ ਪਾ ਕੇ ਆਪਣੀ ਸਰਕਾਰ ਬਣਾਉਣੀ ਚਾਹੀਦੀ ਹੈ , ਤਾਂ ਜੋ ਹਲਕੇ ਦਾ ਵਿਕਾਸ ਹੋ ਸਕੇ।ਉਕਤ ਸ਼ਬਦ ਪੱਛਮੀ ਵਿਧਾਨਸਭਾ ਹਲਕੇ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਦੇ ਹੱਕ ਵਿੱਚ ਕੋਚਰ ਮਾਰਕੀਟ ਵਿਖੇ ਡੋਰ ਟੂ ਡੋਰ ਪ੍ਰਚਾਰ ਕਰਦੇ ਹੋਏ ਉਹਨਾਂ ਦੀ ਧਰਮ ਪਤਨੀ ਗੁਰਵਿੰਦਰ ਕੌਰ ਸਿੱਧੂ ਨੇ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ ਕਹੇ।ਗੁਰਵਿੰਦਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਇਸ ਸਮੇਂ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ।  ਇੱਕ ਪਾਸੇ ਪੰਜਾਬ ਦੇ ਨੌਜਵਾਨ ਰੁਜ਼ਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ਼ ਜਾਣ ਲਈ ਮਜਬੂਰ ਹਨ ਕਿਉਂਕਿ ਅੱਜ ਪੰਜਾਬ ਵਿੱਚ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਨਹੀਂ ਹਨ।  ਦੂਜੇ ਪਾਸੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।  ਕਿਸਾਨ ਕਰਜ਼ੇ ਵਿੱਚ ਡੁੱਬ ਕੇ ਖੁਦਕੁਸ਼ੀਆਂ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ।  ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਗੇ ਅਤੇ ਕਿਸਾਨਾਂ ਨੂੰ ਖੇਤੀ ਵਿੱਚ ਲਾਭ ਪਹੁੰਚਾਉਣਗੇ।ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਅਜਿਹੀਆਂ ਨਵੀਆਂ ਸਕੀਮਾਂ ਚਲਾਈਆਂ ਜਾਣਗੀਆਂ ਤਾਂ ਜੋ ਔਰਤਾਂ ਨਿਡਰ ਹੋ ਕੇ ਬਾਹਰ ਨਿਕਲ ਸਕਣ । ਕਿਉਂਕਿ ਅੱਜ ਕਾਂਗਰਸ ਦੇ ਕਾਰਜਕਾਲ ਦੌਰਾਨ ਔਰਤਾਂ ਸੁਰੱਖਿਅਤ ਨਹੀਂ ਹਨ । ਇਸ ਮੌਕੇ ਪੱਛਮੀ ਵਿਧਾਨ ਸਭਾ ਦੇ ਮਹਿਲਾ ਮੋਰਚਾ ਪ੍ਰਭਾਰੀ ਮੈਡਮ ਸੰਤੋਸ਼ ਅਰੋੜਾ, ਘੁਮਾਰ ਮੰਡੀ ਮੰਡਲ ਤੋਂ ਜਨਰਲ ਸਕੱਤਰ ਮਨਮਿੰਦਰ ਕੌਰ, ਅਗਰ ਨਗਰ ਮਹਿਲਾ ਮੋਰਚਾ ਦੀ ਪ੍ਰਧਾਨ ਰੀਟਾ ਅਰੋੜਾ, ਰੁਪਿੰਦਰ ਕੌਰ, ਭੁਪਿੰਦਰ ਕੌਰ, ਸਰਵਜੀਤ ਕੌਰ, ਸੋਨੀਆ ਧਵਨ, ਸੀਮਾ ਵਧਵਾ, ਸਮਰਿਤਾ ਭੰਡਾਰੀ ਆਦਿ ਨੇ  ਐਡਵੋਕੇਟ ਬਿਕਰਮ ਸਿੰਘ ਸਿੱਧੂ ਦੇ ਹੱਕ ਵਿੱਚ  ਲੋਕਾਂ ਤੋਂ ਵੋਟ ਮੰਗੇ।

« PREV
NEXT »

No comments