ਕਾਂਗਰਸ ਦੇ ਪੰਜ ਸਾਲਾਂ ਵਿੱਚ ਸੂਬਾ ਵਿਕਾਸ ਪੱਖੋਂ ਪਛੜ ਗਿਆ:: ਸ੍ਰ ਬਾਦਲ
ਲੁਧਿਆਣਾ-09-ਫਰਵਰੀ(ਹਰਜੀਤ ਸਿੰਘ ਖਾਲਸਾ)ਵਰਿੰਦਰ ਦੀਪ ਸਿੰਘ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਦੁਕਾਨ ਗੁਰੂ ਹਰਕ੍ਰਿਸ਼ਨ ਜਵੈਲਰ ਹੋਬੋਵਾਲ ਤੇ ਸੁਖਬੀਰ ਸਿੰਘ ਬਾਦਲ ਪਹੁੰਚੇ ਜਿਥੇ ਵਰਿੰਦਰ ਦੀਪ ਸਿੰਘ ਦੀ ਟੀਮ ਨੇ ਸੁਖਬੀਰ ਬਾਦਲ ਦਾ ਧੰਨਵਾਦ ਅਤੇ ਸਵਾਗਤ ਕੀਤਾ ਇਸ ਮੌਕੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਜੋ ਹਲਕਾ ਪੱਛਮੀ ਦੇ ਉਮੀਦਵਾਰ ਸ੍ਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੇ ਪੰਜ ਸਾਲਾਂ ਵਿੱਚ ਸੂਬਾ ਵਿਕਾਸ ਪੱਖੋਂ ਪਛੜ ਗਿਆ, ਸਗੋਂ ਕਾਂਗਰਸੀਆਂ ਨੇ ਸਿਰਫ਼ ਆਪਣਾ ਤੇ ਆਪਣੇ ਰਿਸ਼ਤੇਦਾਰਾਂ ਦਾ ਹੀ ਵਿਕਾਸ ਕਰਵਾਇਆ, ਮੁੱਖੀ ਮੰਤਰੀ ਚੰਨੀ ਦੇ ਭਾਣਜੇ ਕੋਲੋਂ ਮਿਲੀ ਕਰੋੜਾਂ ਰੁਪਏ ਨਗਦੀ ਨੇ ਕਾਂਗਰਸੀਆਂ ਦੇ ਵਿਕਾਸ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ। ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਦੇ ਪੱਖ ਚ ਮਾਹੌਲ ਪੈਦਾ ਹੋ ਗਿਆ ਅਤੇ ਅਕਾਲੀ-ਬਸਪਾ ਗੱਠਜੋੜ ਬਣਨ 'ਤੇ ਜਿੱਥੇ ਸੂਬੇ ਦੇ ਵਿਕਾਸ ਵੱਲ ਤੋਰਿਆ ਜਾਵੇਗਾ ਉਥੇ ਹੀ ਵੱਖ ਵੱਖ ਵਿਭਾਗਾਂ ਦੀਆਂ ਠੇਕਾ ਭਰਤੀ ਮੁਲਾਜ਼ਮਾਂ ਨੂੰ ਪੱਕਾ ਕਰਨ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੁਲਾਜ਼ਮਾਂ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਸ ਮੋਕੇ ਵਰਿੰਦਰਦੀਪ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਦਿੱਲੀ ਦੇ ਧਾੜਵੀ ਪੰਜਾਬ ਤੇ ਹਕੂਮਤ ਕਰਨ ਦੀ ਤਾਕ ਵਿਚ ਲੱਗੇ ਹੋਏ ਹਨ, ਸਗੋਂ ਪੰਜਾਬ ਵਿੱਚ ਸਰਕਾਰ ਬਣਨ 'ਤੇ ਬੇਰੁਜ਼ਗਾਰੀ ਦਾ ਖ਼ਾਤਮਾ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦਿੱਲੀ ਵਿੱਚ ਵਿੱਚ ਬੇਰੁਜ਼ਗਾਰੀ ਖ਼ਤਮ ਨਹੀਂ ਕਰ ਸਕੀ। ਅੰਤ ਵਿਚ ਉਨ੍ਹਾਂ ਨੇ ਕਿਹਾ ਜੋ ਤੁਸੀਂ ਸਾਡੀ ਟੀਮ ਤੇ ਜ਼ੁਮੇਵਾਰੀ ਪਾਈ ਹੈ ਉਸ ਨੂੰ ਤੰਨਦੇਹੀ ਨਾਲ ਨਿਭਾਉਣਗੇ ਤੇ ਗਰੇਵਾਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਇਸ ਮੌਕੇਪਾਰਟੀ ਪ੍ਰਧਾਨ ਦਾ ਸਨਮਾਨ ਕੀਤਾ

No comments
Post a Comment