ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜ ਕੇ ਸਿੱਖੀ ਸਿਧਾਂਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਐਡਵੋਕੇਟ ਧਾਮੀ
ਲੁਧਿਆਣਾ-09-ਫਰਵਰੀ(ਹਰਜੀਤ ਸਿੰਘ ਖਾਲਸਾ) ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਜਿਹੜੇ ਨੌਜਵਾਨ ਨਸ਼ਿਆਂ ਵਿਚ ਫਸ ਗਏ ਹਨ ਉਨ੍ਹਾਂ ਨੂੰ ਨਸ਼ਿਆਂ ਵੱਲੋਂ ਮੋੜ ਕੇ ਸਿੱਖੀ ਦੀ ਵਿਚਾਰਧਾਰਾ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ| ਜਥੇਦਾਰ ਧਾਂਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਬਿਟਾ ਦੇ ਗ੍ਰਹਿ ਵਿਖੇ ਪਧਾਰੇ ਸਨ| ਉਨ੍ਹਾਂ ਆਖਿਆ ਕਿ ਜਿਹੜੇ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਆ ਗਏ ਹਨ ਜਾਂ ਸਿੱਖੀ ਦੀ ਵਿਚਾਰਧਾਰਾ ਤੋਂ ਬੇਮੁਖ ਹੋ ਗਏ ਹਨ ਉਨ੍ਹਾਂ ਨੂੰ ਸਿੱਖੀ ਨਾਲ ਜੋੜਨ ਲਈ ਸਾਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ| ਉਨ੍ਹਾਂ ਆਖਿਆ ਕਿ ਮਾਪਿਆਂ ਨੂੰ ਪਹਿਲਾਂ ਤਾਂ ਆਪ ਸਿਖੀ ਵਿਚ ਪਰਪੱਕ ਹੋਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਸਿਖ ਇਤਿਹਾਸ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਸਿਖੀ ਨਾਲ ਜੋੜਨਾ ਚਾਹੀਦਾ ਤਾਂ ਕਿ ਆਉਣ ਵਾਲੇ ਸਮੇਂ ਵਿਚ ਸਿੱਖੀ ਦੇ ਬੂਟੇ ਨੂੰ ਹੋਰ ਪ੍ਰਫੁਲਤ ਕੀਤਾ ਜਾ ਸਕੇ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਬੀਬੀ ਜਸਬੀਰ ਕੌਰ, ਬੀਬਾ ਦਿਲਪ੍ਰੀਤ ਕੌਰ, ਹਰਜੋਤ ਕੌਰ, ਅਮਰਜੀਤ ਸਿੰਘ ਚਾਵਲਾ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕਰਨਵੀਰ ਸਿੰਘ ਬਿਟਾ, ਜਗਦੀਸ਼ ਸਿੰਘ ਸਲ, ਬਲਦੇਵ ਸਿੰਘ ਜੰਡੂ, ਹਰਪ੍ਰੀਤ ਸਿੰਘ, ਪੀ ਪੀ ਐੱਸ ਗਿਲ, ਕੁਲਦੀਪ ਸਿੰਘ ਅਤੇ ਹਰਦੀਪ ਸਿੰਘ ਦੀਪਾ ਆਦਿ ਵੀ ਮੌਜੂਦ ਸਨ

No comments
Post a Comment