ਵਾਅਦਿਆਂ 'ਤੇ ਖਰੇ ਉਤਰਨ ਵਾਲੇ ਭਾਰਤ ਭੂਸ਼ਣ ਆਸ਼ੂ ਤੋਂ ਲੋਕਾਂ ਦੀਆਂ ਉਮੀਦਾਂ ਹੋਰ ਵੱਧੀਆਂ
ਬਾੜੇਵਾਲ ਰੋਡ ਸਥਿਤ ਪ੍ਰਕਾਸ਼ ਕਲੋਨੀ ਵਿੱਚ ਕੀਤੀ ਪਬਲਿਕ ਮੀਟਿੰਗ
ਲੁਧਿਆਣਾ-14-ਫਰਵਰੀ(ਹਰਜੀਤ ਸਿੰਘ ਖਾਲਸਾ) ਵਾਅਦਿਆਂ 'ਤੇ ਖਰਾ ਉਤਰਨ ਵਾਲੇ ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੋਂ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ਹੋਰ ਵਧ ਗਈਆਂ ਹਨ। ਲੋਕਾਂ ਨੇ ਲਗਾਤਾਰ ਤੀਜੀ ਵਾਰ ਭਾਰਤ ਭੂਸ਼ਣ ਆਸ਼ੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ। ਬਾੜੇਵਾਲ ਰੋਡ ਸਥਿਤ ਪ੍ਰਕਾਸ਼ ਕਾਲੋਨੀ 'ਚ ਆਯੋਜਿਤ ਇਕ ਪਬਲਿਕ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪ੍ਰਤੀ ਲੋਕਾਂ ਦਾ ਉਤਸ਼ਾਹ ਦੇਖਣ ਯੋਗ ਸੀ, ਜਿਨ੍ਹਾਂ ਦੀਆਂ ਉਮੀਦਾਂ ਆਸ਼ੂ ਤੋਂ ਹੋਰ ਵੀ ਵੱਧ ਗਈਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਆਸ਼ੂ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ 95 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ ਜਵੱਦੀ ਹੈਲਥ ਸੈਂਟਰ ਨੂੰ ਪੂਰੀ ਤਰ੍ਹਾਂ ਨਾਲ ਸੁਵਿਧਾਵਾਂ ਤੋਂ ਲੈਸ ਹਸਪਤਾਲ ਵਿੱਚ ਤਬਦੀਲ ਕਰਨਾ, ਸੜਕਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਦਿਆਂ ਪੱਖੋਵਾਲ ਰੋਡ ਰੇਲਵੇ ਕ੍ਰਾਸਿੰਗ 'ਤੇ ਆਰ.ਓ.ਬੀ. ਅਤੇ ਆਰ.ਯੂ.ਬੀ. ਪ੍ਰੋਜੈਕਟ ਨੂੰ ਲਗਭਗ ਮੁਕੰਮਲ ਕਰਨਾ, ਗ੍ਰੀਨ ਲਇਅਰ ਵੈਲੀਜ ਅਤੇ ਵਾਟਰਫਰੰਟ ਦਾ ਨਿਰਮਾਣ, ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਕੰਪਿਊਟਰ ਲਾਇਬ੍ਰੇਰੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਆਦਿ ਸ਼ਾਮਲ ਹਨ। ਆਸ਼ੂ ਨੇ ਕਿਹਾ ਕਿ ਅਗਲੇ 5 ਸਾਲਾਂ ਦੌਰਾਨ ਵੀ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧਣਗੇ। ਇਸ ਵਾਰ ਉਨ੍ਹਾਂ ਦਾ ਧਿਆਨ ਸਿੱਖਿਆ ਅਤੇ ਸਿਹਤ ਖੇਤਰ 'ਤੇ ਕੇਂਦਰਿਤ ਹੋਵੇਗਾ, ਜਦਕਿ ਪੱਖੋਵਾਲ ਰੋਡ 'ਤੇ ਆਰ.ਓ.ਬੀ. ਅਤੇ ਆਰ.ਯੂ.ਬੀ. ਨੂੰ ਜਲਦੀ ਖੋਲ੍ਹਣ ਨਾਲ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਵੱਡੀ ਰਾਹਤ ਮਿਲੇਗੀ। ਇਸੇ ਤਰ੍ਹਾਂ ਹੈਬੋਵਾਲ ਇਲਾਕੇ ਵਿੱਚ ਸਪੋਰਟਸ ਪਾਰਕ ਦਾ ਕੰਮ ਵੀ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਦੀ ਇਸ ਗਤੀ ਨੂੰ ਜਾਰੀ ਰੱਖਣ ਲਈ 20 ਫਰਵਰੀ ਨੂੰ ਇੱਕ ਵਾਰ ਫਿਰ ਉਨ੍ਹਾਂ ਨੂੰ ਵੋਟ ਪਾਉਣ।

No comments
Post a Comment